54
ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ 
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” 
 1 ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, 
ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! 
 2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, 
ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 
 3 ਕਿਉਂ ਜੋ ਘਮੰਡੀ* 54:3 ਪਰਦੇਸੀ  ਮੇਰੇ ਵਿਰੁੱਧ ਉੱਠੇ ਹਨ, 
ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, 
ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ। 
 4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, 
ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ। 
 5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, 
ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ! 
 6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, 
ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, 
ਕਿਉਂ ਜੋ ਉਹ ਭਲਾ ਹੈ। 
 7 ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, 
ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!